ਇਟਲੀ ਚ’ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ'(ਲਾਤੀਨਾ) ਵਿਖੇ ਮਨਾਇਆ ਗਿਆ ਖਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਸਮਾਗਮ

Spread the love

ਇਟਲੀ ਚ’ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ'(ਲਾਤੀਨਾ) ਵਿਖੇ ਮਨਾਇਆ ਗਿਆ ਖਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਸਮਾਗਮ”
ਮਿਲ‍ਾਨ ਇਟਲੀ (ਦਲਜੀਤ ਮੱਕੜ) ਇਟਲੀ ਦੇ ਲਾਸੀਓ ਸੂਬੇ ਦੇ ਅਧੀਨ ਅਤੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਅਪ੍ਰੀਲੀਆ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਐਤਵਾਰ ਨੂੰ ਖ਼ਾਲਸਾ ਪੰਥ ਦਾ 322ਵਾਂ ਸਾਜਨਾ ਦਿਵਸ ਤੇ ਵਿਸਾਖੀ ਸਮਾਗਮ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ,ਇਸ ਸੰਬੰਧੀ ਗੁਰਦਵਾਰਾ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 16 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ,ਅਤੇ 18 ਅਪ੍ਰੈਲ ਦਿਨ ਐਤਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ,ਭੋਗ ਉਪਰੰਤ ਗੁਰੂ ਘਰ ਦੇ ਗ੍ਰੰਥੀ ਸਿੰਘ ਜੀ ਵਲੋਂ ਕੀਰਤਨ ਅਤੇ ਕਥਾ ਕਰਕੇ ਗੁਰਦੁਆਰਾ ਸਾਹਿਬ ਵਿਖੇ ਆਇਆ ਸੰਗਤਾਂ ਨੂੰ ਗੁਰਬਾਣੀ ਅਤੇ ਇਸ ਪਾਵਨ ਦਿਹਾੜੇ ਦੇ ਇਤਿਹਾਸ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ,ਇਸ ਸੰਬੰਧੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨਾਂ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਖਾਲਸਾ ਪੰਥ ਦੀ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਇਹ ਸਮਾਗਮ ਕਰਵਾਇਆ ਗਿਆ ਹੈ,ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵਲੋਂ ਬਣਾਏ ਗਏ ਕਾਨੂੰਨਾਂ ਦੇ ਅਨੁਸਾਰ ਹੀ ਪ੍ਰੋਗਰਾਮ ਕਰਵਾਇਆ ਗਿਆ ਹੈ ਉਨਾਂ ਕਿਹਾ ਸਮੂਹ ਸੰਗਤਾਂ ਵਲੋਂ ਜ਼ਿੰਮੇਵਾਰੀ ਸਮਝਦਿਆਂ ਹੋਇਆਂ ਸਰਕਾਰ ਵਲੋਂ ਬਣਾਏ ਕਾਨੂੰਨਾਂ ਪਾਲਣਾ ਕੀਤੀ ਗਈ, ਕਿਉਂਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਹੀ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਸੀ ਕਿ ਸਮਾਗਮ ਵਿੱਚ ਸ਼ਾਮਲ ਸਮੇ ਸਰਕਾਰ ਵਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੀ ਰੋਕਥਾਮ ਲਈ ਬਣਾਏ ਗਏ ਕਾਨੂੰਨਾਂ ਦੀ ਪਾਲਣਾ ਕਰਨ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਸਾਹਿਬ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ!

Leave a Reply

Your email address will not be published. Required fields are marked *

Open chat