ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਬਿਨਾਂ ਮਾਸਕ ਵਾਲੇ 913 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-51 ਦੇ ਕੀਤੇ ਚਲਾਨ

Spread the love

ਨਵਾਂਸ਼ਹਿਰ, 1 ਜੂਨ : ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 913 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 51 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।  ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ। ਉਨਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।   ਕੈਪਸ਼ਨ

Leave a Reply

Your email address will not be published. Required fields are marked *

Open chat