10 ਜੁਲਾਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

Spread the love

ਫਿਰੋਜ਼ਪੁਰ (ਪੱਤਰਕਾਰ ਗੌਰਵ ਭਟੇਜਾ ) ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਅਜੇ ਤਿਵਾੜੀ ਐਗਜੀਕਿਊਟਿਵ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਜੀ ਦੀ ਰਹਿਨੁਮਾਈ ਹੇਠ ਸ਼੍ਰੀ ਕਿਸ਼ੋਰ ਕੁਮਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਮਿਤੀ 10 ਜੁਲਾਈ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।
Bਇਸ ਦੇ ਸਬੰਧ ਵਿੱਚ ਸ੍ਰੀ ਕਿਸ਼ੋਰ ਕੁਮਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਜੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਇਸ ਲੋਕ ਅਦਾਲਤ ਵਿੱਚ ਪ੍ਰੀ-ਲਿਟੀਗੇਟਿਵ ਕੇਸ ਜੋ ਕਿ ਅਜੇ ਤੱਕ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਉਹ ਕੇਸ ਵੀ ਇਸ ਲੋਕ ਅਦਾਲਤ ਨਿਪਟਾਏ ਜਾਣਗੇ। ਇਸ ਲੋਕ ਅਦਾਲਤ ਵਿੱਚ ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ, ਹਰ ਕਿਸਮ ਦੇ ਦੀਵਾਨੀ ਕੇਸ, ਪਰਿਵਾਰਿਕ ਝਗੜੇ, ਰੈਵਿਨਿਊ ਕੇਸ, ਚੈੱਕ ਬਾਊਂਸ ਆਦਿ ਕੇਸਾਂ ਦੀ ਸੁਣਵਾਈ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਂਕ ਲੋਨ ਕੇਸ, ਇਨਸ਼ਿਉਰੈੰਸ ਰਿਕਵਰੀ ਕੇਸਾਂ ਦੀ ਵੀ ਸੁਨਵਾਈ ਹੋਵੇਗੀ।
ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਲਗਾਉਣ ਲਈ ਸੰਬਧਤ ਅਦਾਲਤ ਦੇ ਜੱਜ ਸਾਹਿਬਾਨ ਅਤੇ ਜਿਹੜੇ ਝਗੜੇ ਵਿਵਾਦ ਅਦਾਲਤਾਂ ਵਿੱਚ ਲੰਬਿਤ ਨਹੀਂ ਹਨ, ਸਬੰਧੀ ਦਰਖਾਸਤ ਸਾਦੇ ਕਾਗਜ ਤੇ ਲਿਖ ਕੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਪੇਸ਼ ਕੀਤੀ ਜਾ ਸਕਦੀ ਹੈ। ਇਸ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਇਸ ਨਾਲ ਧਿਰਾਂ ਨੂੰ ਮੁਕੱਦਮੇਬਾਜ਼ੀ ਤੋਂ ਮੁਕਤੀ ਮਿਲਦੀ ਹੈ। ਮਾਨਯੋਗ ਸੈਸ਼ਨਜ਼ ਜੱਜ ਸਾਹਿਬ ਨੇ ਆਮ ਜਨਤਾ ਨੂੰ ਇਹ ਅਪੀਲ ਕੀਤੀ ਕਿ ਲੋਕ ਅਦਾਲਤ ਵਿੱਚ ਆਪਣੇ ਕੇਸ ਲਗਵਾ ਕੇ ਆਪਣਾ ਸਮਾਂ ਅਤੇ ਧਨ ਬਚਾਓ।

Leave a Reply

Your email address will not be published. Required fields are marked *

Open chat